• Monday, 8 June 2026
Advertisement Advertisement
ਪੰਜਾਬ ਦਾ ਮੋਸਮ ਕਦੋ ਬਦਲੇਗਾ ਮਿਜ਼ਾਜ ਪਵੇਗਾ ਭਾਰੀ ਮੀਂਹ ਪੜ੍ਹੋ ਪੂਰੀ ਖਬਰ

08 Jun 2026

ਪੰਜਾਬ ਦਾ ਮੋਸਮ ਕਦੋ ਬਦਲੇਗਾ ਮਿਜ਼ਾਜ ਪਵੇਗਾ ਭਾਰੀ ਮੀਂਹ ਪੜ੍ਹੋ ਪੂਰੀ ਖਬਰ

ਚੰਡੀਗੜ੍ਹ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਵਿੱਚ ਗਰਮੀ ਤੋਂ ਰਾਹਤ ਅਤੇ ਮਾਨਸੂਨ ਦੀ ਉਡੀਕ ਕਰ ਰਹੇ ਲੋਕਾਂ ਲਈ ਮੌਸਮ ਵਿਭਾਗ ਵੱਲੋਂ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਅਨੁਸਾਰ ਜੇਕਰ ਮਾਨਸੂਨ ਦੀ ਮੌਜੂਦਾ ਰਫ਼ਤਾਰ ਬਣੀ ਰਹੀ ਅਤੇ ਹਾਲਾਤ ਅਨੁਕੂਲ ਰਹੇ ਤਾਂ ਮਾਨਸੂਨ 20 ਤੋਂ 25 ਜੂਨ ਦੇ ਵਿਚਕਾਰ ਪੰਜਾਬ ਵਿੱਚ ਦਾਖ਼ਲ ਹੋ ਸਕਦਾ ਹੈ।
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਨਿਰਦੇਸ਼ਕ ਸੁਰਿੰਦਰ ਪਾਲ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਮਾਨਸੂਨ ਦੀ ਬਾਰਿਸ਼ ਆਮ ਨਾਲੋਂ 8 ਤੋਂ 10 ਫ਼ੀਸਦੀ ਘੱਟ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਜੂਨ ਦੇ ਅੱਧ ਤੋਂ ਸੂਬੇ ਵਿੱਚ ਪ੍ਰੀ-ਮਾਨਸੂਨ ਗਤੀਵਿਧੀਆਂ ਸ਼ੁਰੂ ਹੋ ਸਕਦੀਆਂ ਹਨ, ਜਿਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਤੇਜ਼ ਮੀਂਹ ਪੈਣ ਦੇ ਆਸਾਰ ਹਨ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਹੋਈ ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਨਾਲ ਸੂਬੇ ਦਾ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਇਸੇ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਕਈ ਥਾਵਾਂ ‘ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਹਾਲਾਂਕਿ 8 ਜੂਨ ਤੋਂ ਮੌਸਮ ਮੁੜ ਖ਼ੁਸ਼ਕ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਧੁੱਪ ਤਿੱਖੀ ਹੋ ਸਕਦੀ ਹੈ। ਪਰ ਇਹ ਰਾਹਤ ਜ਼ਿਆਦਾ ਸਮੇਂ ਲਈ ਨਹੀਂ ਰਹੇਗੀ ਕਿਉਂਕਿ 11 ਜੂਨ ਤੋਂ ਇੱਕ ਨਵੀਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਹੀ ਹੈ। ਇਸ ਦੇ ਪ੍ਰਭਾਵ ਹੇਠ ਪੰਜਾਬ ਦੇ ਕਈ ਇਲਾਕਿਆਂ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੇ ਆਸਾਰ ਬਣ ਰਹੇ ਹਨ।
ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਲਗਾਤਾਰ ਤਬਦੀਲੀਆਂ ਦੇਖਣ ਨੂੰ ਮਿਲ ਸਕਦੀਆਂ ਹਨ, ਇਸ ਲਈ ਲੋਕਾਂ ਨੂੰ ਮੌਸਮ ਵਿਭਾਗ ਵੱਲੋਂ ਜਾਰੀ ਕੀਤੀਆਂ ਚੇਤਾਵਨੀਆਂ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।

Published on: 08 Jun 2026

Amandeep Mehra
📣 Share this post

Latest News