ਪੰਜਾਬ ਦੇ ਅਗਲੇ ਰੈਗੂਲਰ DGP ਨੂੰ ਲੈ ਕੇ ਚਰਚਾ ਤੇਜ਼
UPSC ਵੱਲੋਂ ਤਿੰਨ ਸੀਨੀਅਰ IPS ਅਧਿਕਾਰੀਆਂ ਦਾ ਪੈਨਲ, ਗੌਰਵ ਯਾਦਵ ਦਾ ਨਾਮ ਵੀ ਸ਼ਾਮਲ
ਅੰਮ੍ਰਿਤਸਰ , 19 ਸਤੰਬਰ: (ਵਿੱਕੀ ਉਮਰਾਨੰਗਲ)
ਪੰਜਾਬ ਪੁਲਿਸ ਦੇ ਅਗਲੇ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਦੀ ਨਿਯੁਕਤੀ ਨੂੰ ਲੈ ਕੇ ਇੱਕ ਵਾਰ ਫਿਰ ਚਰਚਾ ਤੇਜ਼ ਹੋ ਗਈ ਹੈ। ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਵੱਲੋਂ 1992 ਬੈਚ ਦੇ ਤਿੰਨ ਸੀਨੀਅਰ IPS ਅਧਿਕਾਰੀਆਂ ਦਾ ਪੈਨਲ ਤਿਆਰ ਕੀਤਾ ਗਿਆ ਹੈ।
ਇਸ ਪੈਨਲ ਵਿੱਚ ਮੌਜੂਦਾ ਪੰਜਾਬ DGP ਗੌਰਵ ਯਾਦਵ, ਸ਼ਰਦ ਸਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਮ ਸ਼ਾਮਲ ਹਨ। ਹੁਣ ਇਨ੍ਹਾਂ ਵਿੱਚੋਂ ਕਿਸ ਅਧਿਕਾਰੀ ਨੂੰ ਪੰਜਾਬ ਪੁਲਿਸ ਦਾ ਰੈਗੂਲਰ ਮੁਖੀ ਨਿਯੁਕਤ ਕੀਤਾ ਜਾਂਦਾ ਹੈ, ਇਸ ’ਤੇ ਸਾਰਿਆਂ ਦੀ ਨਜ਼ਰ ਬਣੀ ਹੋਈ ਹੈ।
ਰਿਪੋਰਟਾਂ ਮੁਤਾਬਕ ਗੌਰਵ ਯਾਦਵ ਮੌਜੂਦਾ ਸਮੇਂ ਪੰਜਾਬ ਪੁਲਿਸ ਦੀ ਕਮਾਨ ਸੰਭਾਲ ਰਹੇ ਹਨ ਅਤੇ ਉਨ੍ਹਾਂ ਦਾ ਨਾਮ UPSC ਦੇ ਤਿੰਨ ਮੈਂਬਰੀ ਪੈਨਲ ਵਿੱਚ ਸ਼ਾਮਲ ਹੋਣਾ ਉਨ੍ਹਾਂ ਦੀ ਨਿਯੁਕਤੀ ਸਬੰਧੀ ਚਰਚਾ ਦਾ ਮੁੱਖ ਕਾਰਨ ਬਣਿਆ ਹੋਇਆ ਹੈ। ਹਾਲਾਂਕਿ ਅੰਤਿਮ ਫੈਸਲਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਣਾ ਹੈ।
Punjab police #
ਦੂਜੇ ਪਾਸੇ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਪੰਜਾਬ ਵਿੱਚ ਰੈਗੂਲਰ DGP ਦੀ ਨਿਯੁਕਤੀ ਨਾਲ ਸਬੰਧਤ PIL ਦੀ ਸੁਣਵਾਈ ਚੱਲ ਰਹੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 1 ਅਕਤੂਬਰ 2026 ਦੀ ਤਾਰੀਖ ਨਿਰਧਾਰਤ ਕੀਤੀ ਹੈ।
ਇਸ ਕਰਕੇ ਹੁਣ ਪੰਜਾਬ ਪੁਲਿਸ ਦੇ ਨਵੇਂ ਰੈਗੂਲਰ DGP ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਫੈਸਲੇ ’ਤੇ ਸਭ ਦੀ ਨਜ਼ਰ ਰਹੇਗੀ। ਫਿਲਹਾਲ ਕਿਸੇ ਇੱਕ ਅਧਿਕਾਰੀ ਨੂੰ ਅੰਤਿਮ ਤੌਰ ’ਤੇ ਅਗਲਾ DGP ਐਲਾਨਿਆ ਨਹੀਂ ਗਿਆ ਹੈ।
