• Wednesday, 17 June 2026
Advertisement Advertisement
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਤੇ ਤੇਜ ਤੂਫ਼ਾਨ ਦੀ ਚੇਤਾਵਨੀ

17 Jun 2026

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਤੇ ਤੇਜ ਤੂਫ਼ਾਨ ਦੀ ਚੇਤਾਵਨੀ

ਚੰਡੀਗੜ੍ਹ,ਲੋਕਬਾਣੀ--Weather Alert:ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਦਰਮਿਆਨ ਲੋਕਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਹੋਈ ਬਾਰਿਸ਼ ਅਤੇ ਬੱਦਲਵਾਈ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ (IMD) ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ, ਬਿਜਲੀ ਡਿੱਗਣ ਅਤੇ ਤੇਜ਼ ਤੂਫ਼ਾਨੀ ਹਵਾਵਾਂ ਚੱਲਣ ਦੀ ਸੰਭਾਵਨਾ ਨੂੰ ਦੇਖਦਿਆਂ ‘ਯੈਲੋ ਅਲਰਟ’ (Yellow Alert) ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਮਾਹਰਾਂ ਅਨੁਸਾਰ ਇਨ੍ਹਾਂ ਪ੍ਰਭਾਵਿਤ 16 ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਕੁਝ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਬਿਜਲੀ ਡਿੱਗਣ ਦੇ ਆਸਾਰ ਵੀ ਬਣੇ ਹੋਏ ਹਨ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਦਿਨ ਭਰ ਬੱਦਲਵਾਈ ਰਹਿਣ ਦੀ ਉਮੀਦ ਜਤਾਈ ਗਈ ਹੈ।

 

Published on: 17 Jun 2026

Amandeep Mehra
📣 Share this post

Latest News