• Wednesday, 27 May 2026
Advertisement Advertisement
ਪੰਜਾਬ ਦੇ ਲੋਕਾਂ ਨੂੰ ਇਸ ਦਿਨ ਮਿਲੇਗੀ ਗਰਮੀ ਤੋਂ ਰਾਹਤ

27 May 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਮਿਲੇਗੀ ਗਰਮੀ ਤੋਂ ਰਾਹਤ

ਚੰਡੀਗ੍ਹੜ,ਲੋਕਬਾਣੀ-- ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਵਿਚ ਪਿੱਛਲੇ ਕੁਝ ਦਿਨਾਂ ਤੋਂ ਪੈ ਰਹੀ ਹੱਡ-ਭੰਨਵੀਂ ਅਤੇ ਤਪਦੀ ਗਰਮੀ ਤੋਂ ਪਰੇਸ਼ਾਨ ਲੋਕਾਂ ਲਈ ਇੱਕ ਬਹੁਤ ਹੀ ਰਾਹਤ ਭਾਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਕੱਲ ਤੋਂ ਮੌਸਮ ਦਾ ਮਿਜ਼ਾਜ਼ ਪੂਰੀ ਤਰਾਂ ਬਦਲਣ ਜਾ ਰਿਹਾ ਹੈ। ਜਿਸ ਨਾਲ ਤਾਪਮਾਨ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਵੱਲੋ ਜਾਰੀ ਕੀਤੀ ਗਈ ਤਾਜੀ ਭਵਿੱਖਬਾਣੀ ਮੁਤਾਬਿਕ, ਕੱਲ੍ਹ ਅਤੇ ਪਰਸੋ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਪੂਰੀ ਸੰਭਾਵਨਾ ਪ੍ਰਗਟਾਈ ਗਈ ਹੈ। ਵਿਭਾਗ ਅਨੁਸਾਰ ਕੱਲ੍ਹ ਸਵੇਰ ਤੋਂ ਹੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬੱਦਲਵਾਈ ਵਾਲਾ ਮੌਸਮ ਬਣਿਆ ਰਹੇਗਾ। ਇਸ ਦੇ ਨਾਲ ਹੀ ਕਈ ਥਾਵਾਂ ‘ਤੇ ਤੇਜ਼ ਹਨੇਰੀ, ਝੱਖੜ ਅਤੇ ਹਵਾਵਾਂ ਚੱਲਣ ਦੇ ਨਾਲ-ਨਾਲ ਗੜੇਮਾਰੀ ਹੋਣ ਦੇ ਵੀ ਆਸਾਰ ਹਨ। ਮੌਸਮ ਵਿੱਚ ਆਉਣ ਵਾਲੀ ਇਸ ਤਬਦੀਲੀ ਕਰਕੇ ਸੂਬੇ ਦੇ ਤਾਪਮਾਨ ਵਿੱਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ, ਜੋ ਕਿ ਲੋਕਾਂ ਨੂੰ ਭਿਆਨਕ ਲੂ (Heat Wave) ਤੋਂ ਵੱਡੀ ਰਾਹਤ ਦੇਵੇਗੀ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਵੱਧ ਸੰਭਾਵਨਾ

ਮੌਸਮ ਵਿਭਾਗ ਵੱਲੋਂ ਜਿਨ੍ਹਾਂ ਜ਼ਿਲ੍ਹਿਆਂ ਲਈ ਵਿਸ਼ੇਸ਼ ਤੌਰ ‘ਤੇ ਮੀਂਹ ਅਤੇ ਬੱਦਲਵਾਈ ਦੀ ਸੰਭਾਵਨਾ ਜਤਾਈ ਗਈ ਹੈ, ਉਨ੍ਹਾਂ ਵਿੱਚ ਚੰਡੀਗੜ੍ਹ, ਮੋਹਾਲੀ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿੱਚ ਮੌਸਮ ਬੇਹੱਦ ਸੁਹਾਵਣਾ ਹੋਣ ਦੀ ਉਮੀਦ ਹੈ, ਹਾਲਾਂਕਿ ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਦੇਖਦਿਆਂ ਸਾਵਧਾਨੀ ਵਰਤਣ ਦੀ ਵੀ ਅਪੀਲ ਕੀਤੀ ਗਈ ਹੈ।

45 ਡਿਗਰੀ ਤੱਕ ਪਹੁੰਚਿਆ ਪਾਰਾ, PM ਮੋਦੀ ਨੇ ਵੀ ਕੀਤੀ ਅਪੀਲ

ਜ਼ਿਕਰਯੋਗ ਹੈ ਕਿ ਇਸ ਵੇਲੇ ਪੰਜਾਬ ਵਿੱਚ ਪਾਰਾ 45 ਡਿਗਰੀ ਸੈਲਸੀਅਸ ਤੱਕ ਪਹੁੰਚ ਚੁੱਕਿਆ ਹੈ, ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਤਪਦੀ ਧੁੱਪ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਅਤੇ ਆਉਣ-ਜਾਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਗਰਮੀ ਦੇ ਇਸ ਕਹਿਰ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਦੇਸ਼ ਵਾਸੀਆਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਬਚਾਅ ਰੱਖਣ। ਅਜਿਹੇ ਵਿੱਚ ਅਗਲੇ ਦੋ ਦਿਨਾਂ ਦੌਰਾਨ ਹੋਣ ਵਾਲੀ ਇਹ ਬਾਰਿਸ਼ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੋਵੇਗੀ।

 

Published on: 27 May 2026

Amandeep Mehra
📣 Share this post

Latest News