ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ
,,,,ਜਲੰਧਰ , ਲੋਕ ਬਾਣੀ -- ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਵੱਡੀ ਅਪਡੇਟ ਜਾਰੀ ਕੀਤੀ ਗਈ ਹੈ। ਪੰਜਾਬ ਦੇ ਭਲਕੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੌਸਮ ਖੁਸ਼ਕ ਰਹੇਗਾ, ਜਦਕਿ 13 ਸਤੰਬਰ ਤੋਂ ਮੌਸਮ 'ਚ ਬਦਲਾਅ ਆਵੇਗਾ। ਇਸ ਦੌਰਾਨ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ 'ਚ ਕਿਤੇ-ਕਿਤੇ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਹਾਲਾਂਕਿ, ਆਉਣ ਵਾਲੀ 14 ਅਤੇ 15 ਸਤੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਇੱਕ ਵਾਰ ਫਿਰ ਭਾਰੀ ਮੀਂਹ ਪੈਣ ਦੇ ਪੱਕੇ ਆਸਾਰ ਬਣ ਰਹੇ ਹਨ।
ਦੱਸ ਦੇਈਏ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ ਲਗਭਗ 2.7 ਡਿਗਰੀ ਵੱਧ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਵੀਰਵਾਰ ਨੂੰ ਪੰਜਾਬ ਵਿੱਚ ਸਿਰਫ਼ ਦੋ ਥਾਵਾਂ ‘ਤੇ ਹੀ ਮੀਂਹ ਦਰਜ ਕੀਤਾ ਗਿਆ, ਜਿਸ ਵਿੱਚ ਲੁਧਿਆਣਾ ਅੰਦਰ 11.4 ਮਿਲੀਮੀਟਰ ਅਤੇ ਰੂਪਨਗਰ ਵਿੱਚ 0.5 ਮਿਲੀਮੀਟਰ ਬਾਰਿਸ਼ ਰਿਕਾਰਡ ਹੋਈ। ਤਾਪਮਾਨ ਦੇ ਮਾਮਲੇ ਵਿੱਚ ਚੰਡੀਗੜ੍ਹ ਦਾ ਪਾਰਾ 36.5 ਡਿਗਰੀ ਸੈਲਸੀਅਸ ਰਿਹਾ। ਦੂਜੇ ਪਾਸੇ ਪੰਜਾਬ ਭਰ ਵਿੱਚੋਂ ਪਟਿਆਲਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ ਨੋਟ ਕੀਤਾ ਗਿਆ, ਜਦਕਿ ਰੂਪਨਗਰ ਵਿੱਚ ਪਾਰਾ 37.1 ਡਿਗਰੀ ਦਰਜ ਕੀਤਾ ਗਿਆ।
Technology
