• Wednesday, 30 September 2026
Advertisement Advertisement
ਪੰਜਾਬ ਦੇ ਸਕੂਲ ਹੁਣ 1 ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਪੜੋ

30 Sep 2026

ਪੰਜਾਬ ਦੇ ਸਕੂਲ ਹੁਣ 1 ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਪੜੋ

ਪੰਜਾਬ ਦੇ ਸਕੂਲ ਹੁਣ 1 ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਪੜੋ 
.ਚੰਡੀਗੜ , ਲੋਕ ਬਾਣੀ -- ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਨਵਾਂ ਸਮਾਂ 31 ਅਕਤੂਬਰ ਤੱਕ ਪ੍ਰਭਾਵੀ ਰਹੇਗਾ।ਵਿਭਾਗ ਦੇ ਹੁਕਮਾਂ ਅਨੁਸਾਰ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰਹੇਗਾ। ਇਸ ਦੇ ਨਾਲ ਹੀ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਲੱਗਣਗੇ।ਇਸ ਤੋਂ ਬਾਅਦ 1 ਨਵੰਬਰ ਤੋਂ 28 ਫਰਵਰੀ ਤੱਕ ਲਈ ਸਮੇਂ ’ਚ ਮੁੜ ਬਦਲਾਅ ਕੀਤਾ ਜਾਵੇਗਾ। ਇਸ ਅਰਸੇ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਲੱਗਣਗੇ। ਇਸ ਤੋਂ ਬਾਅਦ 1 ਮਾਰਚ ਤੋਂ 31 ਮਾਰਚ ਤੱਕ ਦੁਬਾਰਾ ਪ੍ਰਾਇਮਰੀ ਸਕੂਲਾਂ ਲਈ ਸਵੇਰੇ 8:30 ਤੋਂ ਦੁਪਹਿਰ 2:30 ਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਸਵੇਰੇ 8:30 ਤੋਂ 2:50 ਵਜੇ ਤੱਕ ਦਾ ਸਮਾਂ ਲਾਗੂ ਰਹੇਗਾ।

Published on: 30 Sep 2026

Amandeep Mehra
📣 Share this post

Latest News