ਪੰਜਾਬ ਦੇ ਵਸਨੀਕਾਂ ਲਈ ਵੱਡੀ ਖ਼ਬਰ ਪੜੋ
..ਚੰਡੀਗੜ , ਲੋਕ ਬਾਣੀ -- ਪੰਜਾਬ ਵਿਚ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਜਲਦੀ ਹੀ ਰਾਹਤ ਮਿਲੇਗੀ। ਪੰਜਾਬ ਵਿਚ ਅਗਲੇ ਦਿਨਾਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ 6 ਸਤੰਬਰ ਤੱਕ ਮੌਸਮ ਸਬੰਧੀ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸੂਬੇ ਦੇ ਕਈ ਹਿੱਸਿਆਂ 'ਚ ਭਾਰੀ ਅਤੇ ਹਲਕੀ ਬਾਰਿਸ਼ ਦੀਆਂ ਗਤੀਵਿਧੀਆਂ ਵੇਖਣ ਨੂੰ ਮਿਲਣਗੀਆਂ।
ਅੱਜ ਲਈ ਕੀਤੀ ਗਈ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਪੱਛਮੀ ਅਤੇ ਦੱਖਣ-ਪੱਛਮੀ ਹਿੱਸੇ ਜਿਵੇਂ ਕਿ ਫਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਬਠਿੰਡਾ ਅਤੇ ਮੋਗਾ 'ਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਉੱਤਰੀ ਹਿੱਸੇ ਦੇ ਦੋ ਜ਼ਿਲ੍ਹੇ ਪਠਾਨਕੋਟ ਅਤੇ ਗੁਰਦਾਸਪੁਰ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਸੂਬੇ ਦੇ ਬਾਕੀ ਸਾਰੇ ਜ਼ਿਲ੍ਹੇ ਜਿਵੇਂ ਕਿ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਐੱਸ. ਏ. ਐੱਸ. ਨਗਰ (ਮੋਹਾਲੀ), ਰੂਪਨਗਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ 'ਚ ਕੁਝ ਖ਼ਾਸ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Crime
