• Sunday, 19 April 2026
Advertisement Advertisement
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ (MC) ਚੋਣਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ

12 Apr 2026

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ (MC) ਚੋਣਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ/ਲੋਕ ਬਾਣੀ 

ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ (MC) ਚੋਣਾਂ ਕਰਵਾਉਣ ਦੀ ਪ੍ਰਕਿਰਿਆ ਰਸਮੀ ਤੌਰ ‘ਤੇ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਦੀਆਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ/ਨਗਰ ਪੰਚਾਇਤਾਂ ਵਿੱਚ ਚੋਣਾਂ ਹੋਣੀਆਂ ਤੈਅ ਹੋਈਆਂ ਹਨ।ਰਾਜ ਚੋਣ ਕਮਿਸ਼ਨ ਅਨੁਸਾਰ ਵੋਟਰਾਂ ਦੀ ਸਹੂਲਤ ਲਈ 15 ਅਪ੍ਰੈਲ 2026 ਨੂੰ ਜ਼ਿਲ੍ਹਿਆਂ ਦੀਆਂ ਵੈੱਬਸਾਈਟਾਂ ‘ਤੇ ਸੂਚੀ ਪਾਈ ਜਾਵੇਗੀ। 17 ਅਪ੍ਰੈਲ ਤੋਂ 23 ਅਪ੍ਰੈਲ 2026 ਤੱਕ (7 ਦਿਨ)। 20 ਅਤੇ 21 ਅਪ੍ਰੈਲ ਨੂੰ ਨਵੀਂਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਇਤਰਾਜ਼ਾਂ ਦਾ ਨਿਪਟਾਰਾ 30 ਅਪ੍ਰੈਲ ਤੱਕ ਹੋਵੇਗਾ ਅਤੇ 5 ਮਈ ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। ਜੋ ਨੌਜਵਾਨ 23 ਅਪ੍ਰੈਲ 2026 ਨੂੰ 18 ਸਾਲ ਦੇ ਹੋ ਜਾਣਗੇ, ਉਹ ਵੋਟ ਲਈ ਅਪਲਾਈ ਕਰ ਸਕਦੇ ਹਨ।ਇਸ ਵਾਰ ਅਬੋਹਰ, ਬਠਿੰਡਾ, ਬਰਨਾਲਾ, ਮੁਹਾਲੀ, ਹੁਸ਼ਿਆਰਪੁਰ, ਬਟਾਲਾ, ਪਠਾਨਕੋਟ, ਕਪੂਰਥਲਾ ਅਤੇ ਮੋਗਾ ਨਗਰ ਨਿਗਮਾਂ ਵਿੱਚ ਚੋਣਾਂ ਹੋਣਗੀਆਂ। ਜ਼ਿਕਰਯੋਗ ਹੈ ਕਿ ਪਟਿਆਲਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਫਗਵਾੜਾ ਵਿੱਚ ਚੋਣਾਂ ਪਹਿਲਾਂ ਹੀ ਮੁਕੰਮਲ ਹੋ ਚੁੱਕੀਆਂ ਹਨ।

 

ਇਨ੍ਹਾਂ ਚੋਣਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਾ ‘ਸੈਮੀਫਾਈਨਲ’ ਮੰਨਿਆ ਜਾ ਰਿਹਾ ਹੈ। ਹਾਕਮ ਧਿਰ ਸ਼ਹਿਰੀ ਵੋਟਰਾਂ ਵਿੱਚ ਆਪਣੀ ਪਕੜ ਮਜ਼ਬੂਤ ਸਾਬਤ ਕਰਨ ਲਈ ਪੂਰੀ ਵਾਹ ਲਾ ਰਹੀ ਹੈ।

 

ਵਿਰੋਧੀ ਧਿਰਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੀਆਂ ਪਾਰਟੀਆਂ ਸ਼ਹਿਰੀ ਵੋਟਰਾਂ ਦੇ ਸਿਆਸੀ ਰੌਂਅ ਨੂੰ ਆਪਣੇ ਹੱਕ ਵਿੱਚ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ਖ਼ਾਸ ਕਰਕੇ ਭਾਜਪਾ ਸ਼ਹਿਰੀ ਖੇਤਰਾਂ ਵਿੱਚ ਆਪਣੀ ਵੋਟ ਫ਼ੀਸਦੀ ਵਧਾਉਣ ਲਈ ਸਰਗਰਮ ਹੈ।

 

ਸਰਕਾਰ ਵੱਲੋਂ ਵਾਰਡਬੰਦੀ ਦਾ ਕੰਮ ਲਗਭਗ ਮੁਕੰਮਲ ਕਰ ਲਿਆ ਗਿਆ ਹੈ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਮਈ ਮਹੀਨੇ ਵਿੱਚ ਵੋਟਾਂ ਪੈ ਸਕਦੀਆਂ ਹਨ। ਫਿਲਹਾਲ ਜਿਨ੍ਹਾਂ ਸੰਸਥਾਵਾਂ ਦੀ ਮਿਆਦ ਖ਼ਤਮ ਹੋ ਚੁੱਕੀ ਹੈ, ਉੱਥੇ ਪ੍ਰਸ਼ਾਸਕ ਤਾਇਨਾਤ ਹਨ

Published on: 12 Apr 2026

Amandeep Mehra
📣 Share this post

Latest News