• Tuesday, 26 May 2026
Advertisement Advertisement
ਪੰਜਾਬ ਵਿੱਚ ਚੋਣਾਂ ਜਾਰੀ ਕਈ ਥਾਈ ਹਿੰਸਕ ਘਟਨਾਵਾਂ ਮਾਹੌਲ ਗਰਮ

26 May 2026

ਪੰਜਾਬ ਵਿੱਚ ਚੋਣਾਂ ਜਾਰੀ ਕਈ ਥਾਈ ਹਿੰਸਕ ਘਟਨਾਵਾਂ ਮਾਹੌਲ ਗਰਮ

ਜਲੰਧਰ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਸਥਾਨਕ ਨਿਕਾਏ ਚੋਣਾਂ ਨੂੰ ਲੈ ਕੇ ਅੱਜ ਸੂਬੇ ਭਰ ਵਿੱਚ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ।ਪੰਜਾਬ ਦੇ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਸੀਟਾਂ ‘ਤੇ ਸਵੇਰ ਤੋਂ ਹੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਵੋਟ ਪਾਉਣ ਲਈ ਲਾਈਨਾਂ ਵਿੱਚ ਖੜ੍ਹੇ ਨਜ਼ਰ ਆ ਰਹੇ ਹਨ। ਇਨ੍ਹਾਂ ਚੋਣਾਂ ਦੀ ਸਾਰੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 29 ਮਈ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਉਸੇ ਦਿਨ ਹੀ ਨਤੀਜੇ ਘੋਸ਼ਿਤ ਕੀਤੇ ਜਾਣਗੇ। ਇਸ ਵਾਰ ਸਥਾਨਕ ਸਰਕਾਰਾਂ ਦੀਆਂ ਇਨ੍ਹਾਂ ਚੋਣਾਂ ਵਿੱਚ ਕੁੱਲ 7,555 ਉਮੀਦਵਾਰ ਆਪਣੀ ਸਿਆਸੀ ਕਿਸਮਤ ਅਜ਼ਮਾ ਰਹੇ ਹਨ। ਚੋਣ ਕਮਿਸ਼ਨ ਦੀਆਂ ਰਿਪੋਰਟਾਂ ਮੁਤਾਬਕ, ਨਾਮਜ਼ਦਗੀਆਂ ਵਾਪਸ ਲੈਣ ਦੇ ਆਖਰੀ ਦਿਨ ਤੱਕ ਕੁੱਲ 2,393 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲੈ ਲਏ ਸਨ। ਇਸ ਦੇ ਨਾਲ ਹੀ, ਵੱਖ-ਵੱਖ ਵਾਰਡਾਂ ਵਿੱਚੋਂ 79 ਉਮੀਦਵਾਰ ਅਜਿਹੇ ਹਨ ਜੋ ਪਹਿਲਾਂ ਹੀ ਬਿਨਾਂ ਮੁਕਾਬਲਾ (ਬਿਨਾਂ ਵਿਰੋਧ) ਜੇਤੂ ਚੁਣੇ ਜਾ ਚੁੱਕੇ ਹਨ। ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਅਮਨ-ਅਮਾਨ ਅਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਵੱਖ-ਵੱਖ ਸੰਵੇਦਨਸ਼ੀਲ ਬੂਥਾਂ ‘ਤੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਵੋਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

Published on: 26 May 2026

Amandeep Mehra
📣 Share this post

Latest News