ਪੰਜਾਬ ਵਿੱਚ ਹੋਇਆ ਬਲਾਸਟ ਹਸਪਤਾਲ ਨੂੰ ਬਣਾਇਆ ਗਿਆ ਨਿਸ਼ਾਨਾ
ਗੁਰਦਾਸਪੁਰ, ਲੋਕ ਬਾਣੀ -- ਪੰਜਾਬ ਵਿੱਚ ਆਪ ਸਰਕਾਰ ਆਉਣ ਤੋਂ ਬਾਅਦ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਹੈ ਲੁੱਟ ਖੋਹ ਕਤਲ ਗੋਲੀਆਂ ਤਾਂ ਆਮ ਗੱਲ ਹੋ ਗਈ ਹੈ ਪਰ ਹੁਣ ਬਲਾਸਟ ਵੀ ਆਮ ਲੱਗ ਰਿਹਾ ਹੈ ਤਾਜ਼ਾ ਮਾਮਲਾ ਗੁਰਦਾਸਪੁਰ ਦੇ ਕਲਾਨੌਰ ਕਸਬੇ ਦੇ ਬੱਸ ਸਟੈਂਡ ਨੇੜੇ ਇਕ ਨਿੱਜੀ ਹਸਪਤਾਲ ਦੀ ਐਮਰਜੈਂਸੀ ਵਾਰਡ 'ਚ ਬਾਅਦ ਦੁਪਹਿਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੇੜੇ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਬਹੁਤ ਜਿਆਦਾ ਸੀ ਜੋ ਦੂਰ ਦੂਰ ਤੱਕ ਸੁਣਾਈ ਦਿੱਤੀ। ਧਮਾਕੇ ਤੋਂ ਬਾਅਦ ਸੀ.ਸੀ.ਟੀ.ਵੀ. ਫੁਟੇਜ ਵਿਚ ਇਕ ਸ਼ੱਕੀ ਦੀ ਤਸਵੀਰ ਸਾਹਮਣੇ ਆਈ ਹੈ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਡੀ.ਐਸ.ਪੀ. ਅਮੋਲਕ ਸਿੰਘ ਕਾਹਲੋ, ਐਸ.ਐਚ.ਓ. ਜਤਿੰਦਰਪਾਲ ਸਿੰਘ ਵਲੋਂ ਮੌਕੇ 'ਤੇ ਪਹੁੰਚ ਕੇ ਘਟਨਾ ਦੇ ਕਾਰਨਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
