• Monday, 25 May 2026
Advertisement Advertisement
ਪੰਜਾਬ ਵਿੱਚ ਕੱਲ ਹੋਵੇਗੀ ਸਰਕਾਰੀ ਛੁੱਟੀ

25 May 2026

ਪੰਜਾਬ ਵਿੱਚ ਕੱਲ ਹੋਵੇਗੀ ਸਰਕਾਰੀ ਛੁੱਟੀ

ਚੰਡੀਗ੍ਹੜ,ਲੋਕਬਾਣੀ--ਚੰਡੀਗ੍ਹੜ ਸ਼ਹਿਰ ਦੀ ਵੱਡੀ ਖ਼ਬਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ (ਪੀ.ਪੀ.-੨ ਸ਼ਾਖਾ) ਵੱਲੋਂ ਰਾਜ ਵਿੱਚ ਹੋਣ ਜਾ ਰਹੀਆਂ ਸਥਾਨਕ ਸਰਕਾਰਾਂ ਦੀਆ ਚੋਣਾਂ ਦੇ ਮੱਦੇਨਜਰ ਇੱਕ ਅਹਿਮ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਨਗਰ ਨਿਗਮਾਂ(municipal corporation ), ਨਗਰ ਕੌਂਸਲਾਂ(municipal councils) ਅਤੇ ਨਗਰ ਪੰਚਾਇਤਾਂ(nagar panchayats ) ਦੀਆਂ ਆਮ ਚੋਣਾਂ(general elections) ਨੂੰ ਮੁੱਖ ਰੱਖਦੇ ਹੋਏ 26 ਮਈ, 2026 (ਦਿਨ ਮੰਗਲਵਾਰ) ਨੂੰ ਪੂਰੇ ਪੰਜਾਬ ਰਾਜ ਵਿੱਚ ਸਰਕਾਰੀ ਛੁੱਟੀ(general holiday) ਘੋਸ਼ਿਤ ਕੀਤੀ ਗਈ ਹੈ।  

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ ਇਸ ਫੈਸਲੇ ਦੇ ਅਨੁਸਾਰ, 26 ਮਈ ਨੂੰ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ।

ਇਹ ਛੁੱਟੀ ਪੰਜਾਬ ਰਾਜ ਅਤੇ ਚੰਡੀਗੜ੍ਹ ਵਿਖੇ ਸਥਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ (ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ) ਲਈ ਪੂਰੀ ਤਰ੍ਹਾਂ ਲਾਗੂ ਹੋਵੇਗੀ।

ਇਹ ਛੁੱਟੀ ‘ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881’ ਅਧੀਨ ਵੀ ਘੋਸ਼ਿਤ ਕੀਤੀ ਗਈ ਹੈ, ਜਿਸ ਦਾ ਮਤਲਬ ਹੈ ਕਿ ਬੈਂਕ ਅਤੇ ਹੋਰ ਵਿੱਤੀ ਸੰਸਥਾਵਾਂ ਵੀ ਇਸ ਦਿਨ ਬੰਦ ਰਹਿਣਗੀਆਂ।

ਸਰਕਾਰ ਵੱਲੋਂ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਚੋਣਾਂ ਵਾਲੇ ਦਿਨ ਹਰੇਕ ਕਰਮਚਾਰੀ ਅਤੇ ਨਾਗਰਿਕ ਬਿਨਾਂ ਕਿਸੇ ਮੁਸ਼ਕਲ ਦੇ ਆਪਣੇ ਲੋਕਤੰਤਰੀ ਅਧਿਕਾਰ ਯਾਨੀ ਵੋਟ ਦੀ ਵਰਤੋਂ ਸੁਚੱਜੇ ਢੰਗ ਨਾਲ ਕਰ ਸਕੇ।

ਵਿਭਾਗ ਵੱਲੋਂ ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਡਿਵੀਜ਼ਨਾਂ ਦੇ ਕਮਿਸ਼ਨਰਾਂ, ਰਜਿਸਟ੍ਰਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DCs) ਅਤੇ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਅਗਲੇਰੀ ਲੋੜੀਂਦੀ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਹਨ।

 

ਇਸ ਦੁਖਦਾਈ ਘਟਨਾ ਤੋਂ ਬਾਅਦ ਜਿੱਥੇ ਹਸਪਤਾਲ ਦੇ ਬਾਹਰ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਉੱਥੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਫਿਲਹਾਲ ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਵੱਖ-ਵੱਖ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

Published on: 25 May 2026

Amandeep Mehra
📣 Share this post

Latest News