• Monday, 15 June 2026
Advertisement Advertisement
ਪੁਲਿਸ ਦੇ ਥਾਣੇਦਾਰ ਨੇ ਖੁਦ ਨੂੰ ਮਾਰੀ ਗੋਲੀ

15 Jun 2026

ਪੁਲਿਸ ਦੇ ਥਾਣੇਦਾਰ ਨੇ ਖੁਦ ਨੂੰ ਮਾਰੀ ਗੋਲੀ

ਪੱਟੀ,(ਤਰਨਤਾਰਨ),ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਪੱਟੀ ਦੇ ਅਦਾਲਤੀ ਕੰਪਲੈਕਸ ਵਿਖੇ ਗਾਰਦ ਡਿਊਟੀ 'ਤੇ ਤਾਇਨਾਤ ਪੰਜਾਬ ਪੁਲਿਸ ਦੇ ਏ.ਐਸ.ਆਈ. ਗੁਰਮੀਤ ਸਿੰਘ ਵਲੋਂ ਅੱਜ ਆਪਣੇ ਆਪ ਨੂੰ ਗੋਲੀ ਮਾਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਹੜਕੰਪ ਮਚ ਗਿਆ ਅਤੇ ਸਾਥੀ ਪੁਲਿਸ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਗੁਰਮੀਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਪੱਟੀ ਕੋਰਟ ਕੰਪਲੈਕਸ ਵਿਖੇ ਗਾਰਦ ਡਿਊਟੀ ਨਿਭਾ ਰਹੇ ਸਨ। ਅੱਜ ਡਿਊਟੀ ਦੌਰਾਨ ਉਨ੍ਹਾਂ ਨੇ ਖੁਦ ਨੂੰ ਗੋਲੀ ਮਾਰ ਲਈ। ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਏ.ਐਸ.ਆਈ. ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਘਟਨਾ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਘਟਨਾ ਪਿੱਛੇ ਕੀ ਕਾਰਨ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Published on: 15 Jun 2026

Amandeep Mehra
📣 Share this post

Latest News