• Tuesday, 19 May 2026
Advertisement Advertisement
ਰਾਜ ਚ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਸਾਬਕਾ ਸਰਪੰਚ ਤੇ ਹੋਇਆ ਹਮਲਾ

18 May 2026

ਰਾਜ ਚ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਸਾਬਕਾ ਸਰਪੰਚ ਤੇ ਹੋਇਆ ਹਮਲਾ

 ਪਟਿਆਲਾ,ਲੋਕਬਾਣੀ- ਇਸ ਵੇਲੇ ਦੀ ਵੱਡੀ ਖ਼ਬਰ ਪਟਿਆਲਾ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸ਼ਿਕੇ ਟੰਗਦਿਆਂ ਸ਼ਰੇਆਮ ਗੁੰਡਾਗਰਦੀ ਦਾ ਇਕ ਸਨਸਨੀਖੇਜ਼ ਮਾਮਲਾ ਸਾਮਣੇ ਆਇਆ ਹੈ। ਇੱਥੇ ਇੱਕ ਸਾਬਕਾ ਸਰਪੰਚ ਕਰਮਜੀਤ ਸਿੰਘ 'ਕੁਜ ਅਣਪਸ਼ਤਾਏ ਨੌਜਵਾਨਾਂ ਵੱਲੋ ਤੇਜਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾਣ ਦੀ ਖ਼ਬਰ ਹੈ। ਇਸ ਮਾਮਲੇ ਦੀ ਇੱਕ ਬੇਹੱਦ ਖੌਫ਼ਨਾਕ ਸੀਸੀਟੀਵੀ ਫੋਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਹਮਲਾਵਰ ਕਾਨੂੰਨ ਦੀ ਪ੍ਰਵਾਹ ਕੀਤੇ ਬਿਨ੍ਹਾਂ ਵਾਰਦਾਤ ਨੂੰ ਅੰਜਾਮ ਦਿੰਦੇ ਦਿਖਾਈ ਦੇ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਕਰਮਜੀਤ ਸਿੰਘ ਸ਼ਾਮ ਦੇ ਸਮੇਂ ਆਪਣੀ ਕਾਰ ਵਿੱਚ ਸਵਾਰ ਹੋ ਕੇ ਘਰ ਵਾਪਸ ਜਾ ਰਿਹਾ ਸੀ। ਇਸੇ ਦੌਰਾਨ ਰਸਤੇ ਵਿੱਚ 4 ਤੋਂ 5 ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ। ਸੀਸੀਟੀਵੀ ਤਸਵੀਰਾਂ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਸੜਕ ‘ਤੇ ਟ੍ਰੈਫਿਕ ਆ ਜਾ ਰਿਹਾ ਹੈ ਅਤੇ ਗੱਡੀਆਂ ਚੱਲ ਰਹੀਆਂ ਹਨ, ਪਰ ਹਮਲਾਵਰਾਂ ਦੇ ਮਨ ਵਿੱਚ ਪੁਲਿਸ ਦਾ ਕੋਈ ਖ਼ੌਫ਼ ਨਹੀਂ ਸੀ। ਕਾਰ ਨੂੰ ਰੋਕਣ ਤੋਂ ਬਾਅਦ ਹਮਲਾਵਰ ਤੇਜ਼ਧਾਰ ਹਥਿਆਰਾਂ ਨਾਲ ਕਰਮਜੀਤ ‘ਤੇ ਟੁੱਟ ਪਏ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਹਮਲੇ ਦੌਰਾਨ ਕਰਮਜੀਤ ਸਿੰਘ ਨੇ ਬੜੀ ਮੁਸ਼ਕਲ ਨਾਲ ਕਾਰ ਵਿੱਚੋਂ ਨਿਕਲ ਕੇ ਅਤੇ ਉੱਥੋਂ ਭੱਜ ਕੇ ਆਪਣੀ ਜਾਨ ਬਚਾਈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹਾਲਾਂਕਿ, ਸਾਬਕਾ ਸਰਪੰਚ ‘ਤੇ ਹੋਏ ਇਸ ਹਮਲੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਹਮਲਾ ਕਿਸੇ ਪੁਰਾਣੀ ਰੰਜਿਸ਼ ਤਹਿਤ ਕੀਤਾ ਗਿਆ ਹੈ ਜਾਂ ਇਸ ਦੇ ਪਿੱਛੇ ਕੋਈ ਹੋਰ ਵਜ੍ਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੀੜਤ ਦੇ ਬਿਆਨਾਂ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਹਮਲਾਵਰਾਂ ਦੀ ਪਛਾਣ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Published on: 18 May 2026

Amandeep Mehra
📣 Share this post

Latest News