ਰਾਮ ਰਹੀਮ ਦੇ ਭਗਤਾਂ ਲਈ ਆਈ ਚੰਗੀ ਖਬਰ ਡੇਰਾ ਮੁੱਖੀ ਨੂੰ ਕੋਰਟ ਨੇ ਕੀਤਾ ਬਰੀ
ਚੰਡੀਗੜ੍ਹ, ਲੋਕ ਬਾਣੀ --ਡੇਰਾ ਮੁਖੀ ਰਾਮ ਰਹੀਮ ਨੂੰ ਛਤਰਪਤੀ ਕਤਲ ਕੇਸ ਵਿਚ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ ਇਸ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਹਾਲਾਂਕਿ ਬਾਕੀ ਤਿੰਨ ਦੋਸ਼ੀਆਂ ਕੁਲਦੀਪ, ਨਿਰਮਲ ਅਤੇ ਕਿਸ਼ਨ ਲਾਲ ਦੀਆਂ ਸਜ਼ਾਵਾਂ ਨੂੰ ਬਰਕਰਾਰ ਰੱਖਿਆ ਗਿਆ ਹੈ। ਇਨ੍ਹਾਂ ਸਾਰਿਆਂ ਨੂੰ ਇਸ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ ਦੋਸ਼ੀ ਠਹਿਰਾਇਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਤੇ ਹਾਈਕੋਰਟ ਨੇ ਇਸ ਫ਼ੈਸਲੇ ਨੂੰ ਬਦਲ ਦਿੱਤਾ ਹੈ।
