ਨਵੀਂ ਦਿੱਲੀ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਵਿੱਚ ਰੇਲਵੇ ਸਟੇਸ਼ਨ ਉਤੇ ਗੱਡੀ ਦੇ ਜਨਰਲ ਡੱਬੇ ਵਿੱਚ ਸੀਟ ਨੂੰ ਲੈ ਕੇ ਹੋਇਆ ਮਾਮੂਲੀ ਝਗੜਾ ਖੂਨੀ ਰੂਪ ਧਾਰਨ ਕਰ ਗਿਆ। ਮਿਲੀ ਜਾਣਕਾਰੀ ਅਨੁਸਾਰ ਸ਼ਾਹਰਦਾ ਰੇਲਵੇ ਸਟੇਸ਼ਨ ਉਤੇ ਰੇਲ ਗੱਡੀ ਚੜ੍ਹਦੇ ਸਮੇਂ ਵਿਵਾਦ ਹੋ ਗਿਆ। ਪਲੇਟਫਾਰਮ ਨੰਬਰ 3 ਉਤੇ ਯੋਗਾ ਐਕਸਪ੍ਰੈਸ ਦੀ ਜਨਰਲ ਬੋਗੀ ਵਿੱਚ ਚੜ੍ਹਨ ਦੀ ਕੋਸ਼ਿਸ਼ ਕਰ ਰਹੇ ਇਕ ਵਿਅਕਤੀ ਨੂੰ ਕੁਝ ਦੂਜੇ ਹੋਰ ਯਾਤਰੀਆਂ ਨੇ ਬੁਰੀ ਤਰ੍ਹਾਂ ਮਾਰਕੁੱਟ ਕੀਤੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਮੌਕੇ ਉਤੇ ਰੇਲਵੇ ਪੁਲਿਸ ਮੁਲਾਜ਼ਮ ਪੀੜਤ ਮੁਲਾਜ਼ਮ ਨੂੰ ਸੁਰੱਖਿਅਤ ਘੇਰੇ ਵਿੱਚ ਲਿਆ ਕੇ ਫਰਸ਼ ਉਤੇ ਪਾਉਂਦੇ ਹਨ। ਬਾਅਦ ਵਿੱਚ ਗੰਭੀਰ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾ ਰਿਹਾ ਹੈ ਸਵੇਰੇ 6 ਵਜੇ ਜਨਰਲ ਡੱਬੇ ਵਿੱਚ ਚੜ੍ਹਦੇ ਸਮੇਂ ਯਾਤਰੀਆਂ ਵਿੱਚ ਧੱਕਾ ਮੁੱਕੀ ਹੋ ਗਈ। ਇਸ ਦੌਰਾਨ ਉਤਰ ਪ੍ਰਦੇਸ਼ ਦੇ ਬਾਗਪਤ ਦੇ ਰਹਿਣ ਵਾਲੇ ਪੰਕਜ ਧਾਮਾ ਦਾ ਕੁਝ ਯਾਤਰੀਆਂ ਨਾਲ ਵਿਵਾਦ ਹੋ ਗਿਆ। ਦੇਖਦੇ ਦੇਖਦੇ ਹੀ ਬੋਗੀ ਦੇ ਗੇਟ ਉਤੇ ਸ਼ੁਰੂ ਹੋਇਆ ਮਾਮੂਲੀ ਝਗੜਾ ਹਿੰਸਕ ਰੂਪ ਧਾਰਨ ਕਰ ਗਿਆ। ਗੁੱਸੇ ਵਿੱਚ ਹੋਰਨਾ ਯਾਰਤੀਆਂ ਨੇ ਉਸ ਉਤੇ ਹਮਲਾ ਕਰ ਦਿੱਤਾ, ਜ਼ਮੀਨ ਉਤੇ ਡਿੱਗਦਿਆਂ ਹੀ ਉਸ ਦੀ ਬੇਰਹਿਮੀ ਨਾਲ ਮਾਰਕੁੱਟ ਕੀਤੀ ਗਈ।
ਨਵੀਂ ਦਿੱਲੀ ਰੇਲਵੇ ਦੇ ਡੀਸੀਪੀ ਸਚਿਨ ਸ਼ਰਮਾ ਨੇ ਦੱਇਸਆ ਕਿ ਗੰਭੀਰਤ ਹਾਲਤ ਵਿੱਚ ਪੀੜਤ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
