ਜਲੰਧਰ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਇਥੋ ਦੇ ਮਹੇੜੂ ਦੇ ਗੇਟ ਨੇੜੇ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇਕ ਵਕੀਲ ਸਿਮਰਨਜੀਤ ਸਿੰਘ ਦੀ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਲਾਅ ਗੇਟ ਨੇੜੇ ਮੌਜੂਦ ਸਨ ਕਿ ਇਸ ਦੌਰਾਨ ਕੁਝ ਨੌਜਵਾਨ ਉੱਥੇ ਪਹੁੰਚੇ ਅਤੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਹਮਲਾਵਰਾਂ ਦੀ ਗੱਡੀ ਅਤੇ ਅਸਲਾ ਵੀ ਬਰਾਮਦ ਕੀਤਾ ਹੈ, ਜਿਸ ਬਾਰੇ ਪੁਲਿਸ ਵਲੋਂ ਜਲਦ ਹੀ ਖ਼ੁਲਾਸਾ ਕੀਤਾ ਜਾਵੇਗਾ
Politics
