• Sunday, 30 August 2026
Advertisement Advertisement
ਸਕੂਲ ਦੇ ਹੈੱਡਮਾਸਟਰ ਦੀ ਕਰਤੂਤ ਪੜੋ

29 Aug 2026

ਸਕੂਲ ਦੇ ਹੈੱਡਮਾਸਟਰ ਦੀ ਕਰਤੂਤ ਪੜੋ

ਸਕੂਲ ਦੇ ਹੈੱਡਮਾਸਟਰ ਦੀ ਕਰਤੂਤ ਪੜੋ 
ਹੁਸ਼ਿਆਰਪੁਰ , ਲੋਕ ਬਾਣੀ -- ਹੁਸ਼ਿਆਰਪੁਰ ਵਿਚੋਂ ਸ਼ਰਮਸਾਰ ਕਰਦੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਸਰਕਾਰੀ ਸਕੂਲ ਦੇ ਹੈੱਡਮਾਸਟਰ ਨੂੰ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।  ਪੁਲਸ ਨੇ ਦੱਸਿਆ ਕਿ 11 ਅਗਸਤ ਨੂੰ ਦੁਪਹਿਰ ਵੇਲੇ ਪਿੰਡ ਦੇ ਸ਼ਮਸ਼ਾਨਘਾਟ ਨੇੜੇ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਗਿਆ ਸੀ।ਨਾਬਾਲਗ ਕੁੜੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਭਾਰਤੀ ਦੰਡ ਸੰਹਿਤਾ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ (POCSO) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਰਿਆਣਾ ਪੁਲਸ ਥਾਣੇ ਦੇ ਇੰਚਾਰਜ ਸਬ-ਇੰਸਪੈਕਟਰ ਗੁਰਬਚਨ ਸਿੰਘ ਨੇ ਕਿਹਾ ਕਿ ਦੋਸ਼ੀ ਨੂੰ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

Published on: 29 Aug 2026

Amandeep Mehra
📣 Share this post

Latest News