• Sunday, 19 April 2026
Advertisement Advertisement
ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਕਾਤਲ ਅੰਮ੍ਰਿਤਪਾਲ ਮਿਲਿਆ ਰਿਮਾਂਡ

12 Apr 2026

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਕਾਤਲ ਅੰਮ੍ਰਿਤਪਾਲ ਮਿਲਿਆ ਰਿਮਾਂਡ

12 ਅਪ੍ਰੈਲ/ਲੋਕ ਬਾਣੀ 

 ਕਤਲ ਦੀ ਮਾਮਲੇ ਵਿੱਚ ਫਰਾਰ ਅੰਮ੍ਰਿਤ ਪਾਲ ਮਹਿਰੋਂ ਨੂੰ ਗ੍ਰਿਫਤਾਰ ਕਰ ਲਿਆ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਕਤਲ ਦੇ ਮਾਸਟਰਮਾਇੰਡ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੋਰਟ ਨੇ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੀ ਦਿਨੀਂ ਅੰਮ੍ਰਿਤਪਾਲ ਨੂੰ UAE ਤੋਂ ਭਾਰਤ ਲਿਆਂਦਾ ਗਿਆ ਸੀ। ਬਠਿੰਡਾ ਪੁਲਿਸ ਦੀ ਵਿਸ਼ੇਸ਼ ਟੀਮ ਉਸ ਨੂੰ ਦਿੱਲੀ ਤੋਂ ਬਠਿੰਡਾ ਲੈ ਕੇ ਪਹੁੰਚੀ। ਇਸ ਦੀ ਪੂਰੀ ਜਾਣਕਾਰੀ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਸੀ।

 

ਪੁਲਿਸ ਅਨੁਸਾਰ, ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਵਿਦੇਸ਼ ਫ਼ਰਾਰ ਹੋ ਗਿਆ ਸੀ। ਉਸ ਨੂੰ ਕਾਊਂਟਰ ਇੰਟੈਲੀਜੈਂਸ ਅਤੇ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਸੈੱਲ ਦੀ ਮਦਦ ਨਾਲ ਟਰੇਸ ਕੀਤਾ ਗਿਆ। ਪੁਲਿਸ ਜਾਂਚ ਮੁਤਾਬਕ, 11 ਜੂਨ 2025 ਨੂੰ ਅੰਮ੍ਰਿਤਪਾਲ ਨੇ ਆਪਣੇ 3 ਸਾਥੀਆਂ ਨਾਲ ਮਿਲ ਕੇ ਕੰਚਨ ਕੁਮਾਰੀ ਨੂੰ ਅਗਵਾ ਕੀਤਾ ਸੀ। ਬਾਅਦ ਵਿੱਚ ਉਸ ਦਾ ਕਤਲ ਕਰਕੇ ਲਾਸ਼ ਨੂੰ ਕਾਰ ਸਮੇਤ ਹਸਪਤਾਲ ਦੀ ਪਾਰਕਿੰਗ ਵਿੱਚ ਛੱਡ ਦਿੱਤਾ ਸੀ। ਇਸ ਮਾਮਲੇ ਵਿੱਚ ਤਿੰਨ ਹੋਰ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ

Published on: 12 Apr 2026

Amandeep Mehra
📣 Share this post

Latest News