ਸ਼ਰਾਬ ਠੇਕੇਦਾਰ ਦੇ ਕਰਿੰਦੇ ਦਾ ਗੋਲੀਆਂ ਮਾਰ ਕਰ ਦਿੱਤਾ ਗਿਆ ਕਤਲ ਪੜ੍ਹੋ ਪੂਰੀ ਖਬਰ
ਫਿਰੋਜ਼ਪੁਰ, ਲੋਕ ਬਾਣੀ --- ਪੰਜਾਬ ਚ ਸ਼ਰਾਬ ਠੇਕੇਦਾਰ ਦੇ ਕਰਿੰਦੇ ਨੂੰ ਗੋਲੀਆਂ ਮਾਰ ਕਰ ਦਿੱਤਾ ਗਿਆ ਕਤਲ ਪੂਰਾਂ ਮਾਮਲਾ ਬਠਿੰਡਾ ਜ਼ਿਲ੍ਹੇ ਦਾ ਹੈ ਜਿਥੇ ਇੱਕ ਬਹੁਤ ਹੀ ਦੁਖਦਾਈ ਅਤੇ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਪਿੰਡ ਬੀਬੀਵਾਲਾ ਵਿਖੇ ਸ਼ਰਾਬ ਦੇ ਠੇਕੇ ‘ਤੇ ਕੰਮ ਕਰਨ ਵਾਲੇ ਇੱਕ 60 ਸਾਲਾ ਬਜ਼ੁਰਗ ਕਰਿੰਦੇ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੈਂਟ ਦੀ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜਾਂਚ ਦੀ ਪ੍ਰਕਿਰਿਆ ਆਰੰਭ ਦਿੱਤੀ ਤੇ ਮਾਮਲੇ ਦੀ ਜਾਂਚ ਜਾਰੀ ਹੈ
