ਚੰਡੀਗ੍ਹੜ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਸੰਭਾਵੀ ਗਠਜੋੜ ਨੂੰ ਲੈ ਕੇ ਚਾਲ ਰਹੀਆਂ ਗਰਮਾ -ਗਰਮ ਚਾਰ ਚਰਚਾਵਾਂ ਦੇ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਇਕ ਬਹੁਤ ਵੱਡਾ ਅਤੇ ਅਹਿਮ ਬਿਆਨ ਸਾਹਮਣੇ ਆਇਆ ਹੈ। ਭਾਜਪਾ ਨਾਲ ਮੁੜ ਹੱਥ ਮਿਲਾਉਣ ਦੇ ਸਵਾਲਾਂ ਤੇ ਸੁਖਬੀਰ ਬਾਦਲ ਨੇ ਬੇਸ਼ੱਕ ਸਿੱਧੇ ਤੌਰ 'ਤੇ ਕੋਈ ਹਾਂ ਪੱਖੀ ਜਵਾਬ ਨਹੀਂ ਦਿੱਤਾ, ਪਰ ਓਹਨਾ ਨੇ ਭਵਿੱਖ ਵਿੱਚ ਗਠਜੋੜ ਹੋਣ ਦੀ ਸੰਭਾਵਨਾ ਤੋਂ ਪੂਰੀ ਤਰਾਂ ਇਨਕਾਰ ਵੀ ਨਹੀ ਕੀਤਾ, ਜਿਸ ਕਾਰਨ ਸਿਆਸੀ ਮਾਹਰਾਂ ਵਲੋਂ ਇਸ ਦੇ ਕਈ ਅਰਥ ਕੱਢੇ ਜਾ ਰਹੇ ਹਨ। ਪਾਰਟੀ ਦੀ ਅੰਦਰੂਨੀ ਸਥਿਤੀ ਅਤੇ ਨਾਰਾਜ਼ ਧੜਿਆਂ ਬਾਰੇ ਗੱਲ ਕਰਦਿਆਂ ਬਾਦਲ ਨੇ ਅੱਗੇ ਕਿਹਾ ਕਿ ਜੋ ਆਗੂ ਪਿਛਲੇ ਸਮੇਂ ਦੌਰਾਨ ਕਿਸੇ ਨਾ ਕਿਸੇ ਵਜ੍ਹਾ ਕਰਕੇ ਪਾਰਟੀ ਨਾਲੋਂ ਵੱਖ ਹੋ ਗਏ ਸਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਮੁੜ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ। ਪਾਰਟੀ ਵਿੱਚ ਸਾਰਿਆਂ ਨੂੰ ਇੱਕਜੁੱਟ ਕਰਕੇ ਅੱਗੇ ਵਧਣ ਦੀ ਰਣਨੀਤੀ ‘ਤੇ ਕੰਮ ਚੱਲ ਰਿਹਾ ਹੈ।ਰਾਜਨੀਤਿਕ ਮਾਹਰਾਂ ਦਾ ਮੰਨਣਾ ਹੈ ਕਿ ਸੁਖਬੀਰ ਬਾਦਲ ਵੱਲੋਂ ਗਠਜੋੜ ਦੇ ਸਵਾਲ ‘ਤੇ ਦਿੱਤਾ ਗਿਆ ਇਹ ਗੋਲ-ਮੋਲ ਬਿਆਨ ਇਹ ਸੰਕੇਤ ਦਿੰਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਕੋਈ ਨਵਾਂ ਉਲਟਫੇਰ ਦੇਖਣ ਨੂੰ ਮਿਲ ਸਕਦਾ ਹੈ ਅਤੇ ਅਕਾਲੀ-ਭਾਜਪਾ ਦੇ ਮੁੜ ਇਕੱਠੇ ਹੋਣ ਦੇ ਰਾਹ ਪੂਰੀ ਤਰ੍ਹਾਂ ਬੰਦ ਨਹੀਂ ਹੋਏ ਹਨ।
Lifestyle
