ਸਵੇਰ ਹੁੰਦੇ ਹੀ ਹੋਈ ਤਿੰਨ ਦੀ ਮੋਤ ਪੜ੍ਹੋ ਪੂਰੀ ਖਬਰ
ਸੰਗਰੂਰ, ਲੋਕ ਬਾਣੀ -- ਪੰਜਾਬ ਵਿੱਚ ਅੱਜ ਚੜ੍ਹਦੀ ਸਵੇਰ ਉਸ ਵੇਲੇ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ, ਜਦੋਂ ਸੰਗਰੂਰ ਤੋਂ ਸਵਾਰੀਆਂ ਲੈ ਕੇ ਰਵਾਨਾ ਹੋਈ ਪੀ. ਆਰ. ਟੀ. ਸੀ. (PRTC) ਦੀ ਇੱਕ ਤੇਜ਼ ਰਫ਼ਤਾਰ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ 3 ਸਵਾਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 12 ਤੋਂ 15 ਦੇ ਕਰੀਬ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ ਹਨ।
ਮਿਲੀ ਜਾਣਕਾਰੀ ਮੁਤਾਬਕ ਪੀ. ਆਰ. ਟੀ. ਸੀ. ਦੀ ਇਹ ਬੱਸ ਤੜਕਸਾਰ ਕਰੀਬ 4:30 ਵਜੇ ਸੰਗਰੂਰ ਤੋਂ ਸਵਾਰੀਆਂ ਲੈ ਕੇ ਆਪਣੀ ਮੰਜ਼ਿਲ ਵੱਲ ਰਵਾਨਾ ਹੋਈ ਸੀ। ਰਸਤੇ ਵਿੱਚ ਇੱਕ ਓਵਰਬ੍ਰਿਜ ਦੇ ਨੇੜੇ ਪਹੁੰਚਦਿਆਂ ਹੀ ਬੱਸ ਅਚਾਨਕ ਬੇਕਾਬੂ ਹੋ ਗਈ ਅਤੇ ਆਪਣਾ ਸੰਤੁਲਨ ਗੁਆ ਬੈਠੀ। ਸੰਤੁਲਨ ਵਿਗੜਨ ਕਾਰਨ ਬੱਸ ਪਹਿਲਾਂ ਪੁਲ ਨਾਲ ਜ਼ੋਰਦਾਰ ਤਰੀਕੇ ਨਾਲ ਟਕਰਾਈ ਅਤੇ ਫਿਰ ਸਿੱਧੀ ਓਵਰਬ੍ਰਿਜ ਤੋਂ ਹੇਠਾਂ ਜਾ ਡਿੱਗੀ।
ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ। ਹਾਦਸੇ ਵਿੱਚ 3 ਲੋਕਾਂ ਦੀ ਜਾਨ ਚਲੀ ਗਈ ਅਤੇ 12 ਤੋਂ 15 ਯਾਤਰੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
