



ਪੰਜਾਬ ਵਿੱਚ ਤੇਜ਼ ਮੀਂਹ ਤੂਫ਼ਾਨ ਦਾ ਅਲਰਟ ਪੜ੍ਹੋ ਪੂਰੀ ਖਬਰ
ਜਲੰਧਰ, ਲੋਕ ਬਾਣੀ –ਪੰਜਾਬ ਵਿੱਚ ਇਸ ਪੱਛਮੀ ਗੜਬੜੀ ਦੇ ਚਲਦਿਆਂ 3 ਮਾਰਚ ਨੂੰ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਈ ਗੜੇਮਾਰੀ ਅਤੇ ਮੀਂਹ ਦੇ ਕਾਰਨ ਤਾਪਮਾਨ ਵਿੱਚ ਹਲਕੀ ਗਿਰਾਵਟ ਦੇਖਣ ਨੂੰ ਮਿਲੀ ਸੀ। ਪਰ ਸ਼ਨੀਵਾਰ ਨੂੰ ਨਿਕਲੀ ਧੂਪ ਦੇ ਬਾਅਦ ਤਾਪਮਾਨ ਵਿੱਚ 3.5 ਡਿਗਰੀ ਦਾ ਵਾਧਾ ਹੋਇਆ ਅਤੇ ਤਾਪਮਾਨ ਆਮ ਵਾਂਗ ਹੋ ਗਿਆ।


