



ਪੰਜਾਬ ਦੇ ਇੰਨਾ ਸ਼ਹਿਰਾਂ ਚ ਪਵੇਗਾ ਭਾਰੀ ਮੀਂਹ ਪੜ੍ਹੋ ਪੂਰੀ ਖਬਰ
ਚੰਡੀਗੜ੍ਹ , ਲੋਕ ਬਾਣੀ —ਪੰਜਾਬ ਵਿੱਚ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਅੱਜ (ਮੰਗਲਵਾਰ) ਨੂੰ ਵੀ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਹੈ। ਇਸ ਤੋਂ ਬਾਕੀ ਥਾਵਾਂ ਉੱਤੇ ਵੀ ਮੌਸਮ ਸੁਹਾਵਣਾ ਰਹੇਗਾ। ਅੱਜ ਸਵੇਰੇ ਤੋਂ ਹੀ ਮੌਸਮ ਵਿਭਾਗ ਵਲੋਂ ਪਟਿਆਲਾ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਹੈ।ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1.8 ਡਿਗਰੀ ਸੈਲਸੀਅਸ ਵਧਿਆ, ਪਰ ਇਹ ਆਮ ਤਾਪਮਾਨ ਦੇ ਨੇੜੇ ਹੈ। ਬੀਤੇ ਸੋਮਵਾਰ ਨੂੰ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।





