



Punjab Vidhan Sabha Special Session:ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਮਿਆਦ 2 ਦਿਨ ਲਈ ਵਧਾਈ ਗਈ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦਾ ਸਮਾਂ 15 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ ਯਾਨੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੁਣ 15 ਜੁਲਾਈ ਤੱਕ ਚੱਲੇਗਾ ਅਤੇ 14 ਅਤੇ 15 ਜੁਲਾਈ ਨੂੰ ਸਦਨ ਦੀ ਕਰਵਾਈ ਹੋਵੇਗੀ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਵਿਰੋਧੀ ਧਿਰ ਕਾਂਗਰਸ ਵਲੋਂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਪੀਕਰ ਦੀ ਬੈੱਲ ’ਚ ਆ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ।
ਅੱਜ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ‘ਤੇ ਇੱਕ ਮਹੱਤਵਪੂਰਨ ਖਰੜਾ ਬਿੱਲ ਪੇਸ਼ ਕਰੇਗੀ। ਇਸ ਤੋਂ ਇਲਾਵਾ ਡੈਮਾਂ ਦੀ ਸੁਰੱਖਿਆ ਤੋਂ ਸੀਆਈਐਸਐਫ ਨੂੰ ਹਟਾਉਣ ਸੰਬੰਧੀ 5 ਬਿੱਲ ਪੇਸ਼ ਕੀਤੇ ਜਾਣਗੇ। ਸੈਸ਼ਨ ਪੂਰੀ ਤਰ੍ਹਾਂ ਹੰਗਾਮੇਦਾਰ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ :https://lokbani.com/mother-sentenced-to-death/
ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ, ਲੈਂਡ ਪੂਲਿੰਗ ਦੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ। ਬੇਅਦਬੀ ‘ਤੇ ਕਾਨੂੰਨ ਸਾਰੀਆਂ ਪਾਰਟੀਆਂ ਦੇ ਸਲਾਹ-ਮਸ਼ਵਰੇ ਤੋਂ ਬਾਅਦ ਹੀ ਬਣਾਇਆ ਜਾਵੇਗਾ। ਕਾਨੂੰਨ ਪਾਸ ਕਰਕੇ ਸਲਾਹਕਾਰ ਕਮੇਟੀ ਨੂੰ ਭੇਜਿਆ ਜਾਵੇਗਾ।





