



ਵਿਜੀਲੈਂਸ ਦੀ ਇਕ ਹੋਰ ਵੱਡੀ ਕਾਰਵਾਈ ਪੜ੍ਹੋ
ਚੰਡੀਗੜ੍ਹ, ਲੋਕ ਬਾਣੀ — ਪੰਜਾਬ ਵਿੱਚ ਵਿਜੀਲੈਂਸ ਵਿਭਾਗ ਆਪਣੇ ਪੂਰੇ ਜੋਬਨ ਵਿਚ ਹੈ ਤੇ ਧੜਾਂ ਧੜ ਰਿਸ਼ਵਤਖੋਰੀ ਨੂੰ ਰੋਕਣ ਦੀ ਕੋਸ਼ਿਸ਼ ਵਿਚ ਹੈ ਇਸੇ ਲੜੀ ਤਹਿਤ ਪੰਜਾਬ ਵਿਜੀਲੈਂਸ ਨੇ ਸੈਕਟਰ-17 ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਸੁਪਰਡੈਂਟ ਨੂੰ ਇਕ ਨਿੱਜੀ ਟਰਾਂਸਪੋਰਟਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਧਾਰੜ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਇਸ ਨੂੰ ਕਾਬੂ ਕਰਨ ਲਈ ਪੂਰੀ ਟੀਮ ਬਣਾਈ ਗਈ ਸੀ





