



ਸ਼ਹਿਰ ਦੇ ਸ਼ਿਵ ਸੈਨਾ ਆਗੂ ਨੂੰ ਪੁਲਿਸ ਨੇ ਕੀਤਾ ਕਾਬੂ ਪੜ੍ਹੋ ਪੂਰਾ ਮਾਮਲਾ
ਤਰਨਤਾਰਨ, ਲੋਕ ਬਾਣੀ –ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਸੁਰੱਖਿਆ ਲੈਣ ਲਈ ਸ਼ਿਵ ਸੈਨਾ ਆਗੂ ਵਲੋਂ ਆਪਣੇ ਘਰ ’ਤੇ ਗੋਲੀਆਂ ਚਲਾਉਣ ਦੇ ਦੋਸ਼ ਹੇਠ ਤਰਨ ਤਰਨ ਪੁਲਿਸ ਵਲੋਂ ਉਕਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰ ਯੋਗ ਹੈ ਕਿ ਸ਼ਿਵ ਸੈਨਾ ਬਾਲ ਠਾਕਰੇ ਜ਼ਿਲ੍ਹਾ ਤਰਨ ਤਾਰਨ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁਕੂ ਵਲੋਂ ਬੀਤੇ ਦਿਨੀਂ ਪੁਲਿਸ ਨੂੰ ਇਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿਚ ਉਸ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਉਸ ਦੇ ਘਰ ਉੱਪਰ ਗੋਲੀਆਂ ਚਲਾਈਆਂ ਗਈਆਂ ਸਨ। ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਤਰਨ ਤਰਨ ਪੁਲਿਸ ਵਲੋਂ ਸ਼ਿਵ ਸੈਨਾ ਆਗੂ ਦੇ ਘਰ ਦੇ ਨਜ਼ਦੀਕ ਅਤੇ ਆਸ ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਜਦ ਖੰਘਾਲਿਆ ਤਾਂ ਕੈਮਰਿਆਂ ਦੀ ਜਾਂਚ ਤੋਂ ਪਤਾ ਲੱਗਾ ਕਿ ਕਿ ਉਕਤ ਸ਼ਿਵ ਸੈਨਾ ਆਗੂ ਵਲੋਂ ਆਪ ਹੀ ਆਪਣੇ ਘਰ ਉੱਪਰ ਗੋਲੀਆਂ ਚਲਾਈਆਂ ਗਈਆਂ। ਇਹ ਸਾਰਾ ਡਰਾਮਾ ਉਸ ਵਲੋਂ ਪੁਲਿਸ ਸੁਰੱਖਿਆ ਲੈਣ ਲਈ ਕੀਤਾ ਗਿਆ। ਇਸ ਮਾਮਲੇ ਵਿਚ ਪੁਲਿਸ ਵਲੋਂ ਸ਼ਿਵ ਸੈਨਾ ਆਗੂ ਅਸ਼ਵਨੀ ਕੁਮਾਰ ਕੁਕੂ ਦੇ ਇਕ ਹੋਰ ਸਾਥੀ ਅਵਨਜੀਤ ਬੇਦੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੇ ਲਾਈਸੈਂਸੀ ਪਿਸਤੌਲ ਨਾਲ ਗੋਲੀਆਂ ਚਲਾਈਆਂ ਗਈਆਂ ਸੀ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ


